ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Related Posts
ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ
- Admin
- 01/11/2024
- 0
ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ […]
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ
- Admin
- 14/12/2024
- 0
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। […]
ਵਿਧਾਨਸਭਾ ਚੋਣ ਵਿਚ ਚੋਣ ਜਾਬਤਾ ਦੀ ਸਖਤੀ ਨਾਲ ਪਾਲਣਾ ਯਕੀਨੀ ਕਰਨ ਰਾਜਨੀਤਿਕ ਪਾਰਟੀਆਂ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ
- Admin
- 23/08/2024
- 0
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦੇ ਆਮ ਚੋਣ ਦੌਰਾਨ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਾਜਨੀਤਿਕ ਪਾਰਟੀ […]