ਹਰਿਆਣਾ ਦੇ ਨਗਰ ਨਿਗਮ ਖੇਤਰਾਂ ‘ਚ ਮੀਟ ਦੀਆਂ ਦੁਕਾਨਾਂ ਖੋਲ੍ਹਣ ‘ਤੇ ਲਗਾਈ ਪਾਬੰਦੀ

ਹਰਿਆਣਾ, 20 ਮਾਰਚ 2026: ਹਰਿਆਣਾ ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਨੇ ਨਵਰਾਤਰੀ ਦੇ ਸ਼ੁਭ ਮੌਕੇ ਦੌਰਾਨ ਸੂਬੇ ਦੇ ਸਾਰੇ ਨਗਰ ਨਿਗਮ ਖੇਤਰਾਂ ‘ਚ ਸੰਵੇਦਨਸ਼ੀਲ ਸਥਾਨਾਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਖੋਲ੍ਹਣ ‘ਤੇ ਤੁਰੰਤ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਸ਼ਹਿਰੀ ਸਥਾਨਕ ਸਰਕਾਰਾਂ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਨਗਰ ਨਿਗਮ ਐਕਟ 1976 ਦੇ ਮੀਟ ਵਿਕਰੀ ਨਿਯਮਨ ਐਕਟ ਦੇ ਤਹਿਤ, ਧਾਰਮਿਕ ਸਥਾਨਾਂ, ਪੂਜਾ ਸਥਾਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਖੋਲ੍ਹਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ, ਸਥਾਨਕ ਸੰਸਥਾ ਦੇ ਲਾਇਸੈਂਸਿੰਗ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਮੀਟ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕਦੀ।

ਸ਼ਹਿਰੀ ਸੰਸਥਾਵਾਂ ਮੰਤਰੀ ਨੇ ਕਿਹਾ ਕਿ ਇਹ ਹੁਕਮ ਨਰਾਤਿਆਂ ਦੌਰਾਨ ਸ਼ਹਿਰੀ ਖੇਤਰਾਂ ‘ਚ ਪੂਰੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ, ਨਵਰਾਤਰੀ ਦੌਰਾਨ ਨਗਰ ਨਿਗਮ ਖੇਤਰਾਂ ‘ਚ ਮੀਟ ਦੀਆਂ ਦੁਕਾਨਾਂ ਖੋਲ੍ਹਣ ਲਈ ਲਾਇਸੈਂਸਿੰਗ ਅਥਾਰਟੀ ਤੋਂ ਇਜਾਜ਼ਤ ਲਾਜ਼ਮੀ ਹੋਵੇਗੀ। ਲਾਇਸੈਂਸਿੰਗ ਅਥਾਰਟੀ ਦੀ ਇਜਾਜ਼ਤ ਤੋਂ ਬਿਨਾਂ ਦੁਕਾਨਾਂ ਖੋਲ੍ਹਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ਼ਹਿਰੀ ਸੰਸਥਾਵਾਂ ਮੰਤਰੀ ਵਿਪੁਲ ਗੋਇਲ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਸਾਰੇ ਨਗਰ ਨਿਗਮ ਅਧਿਕਾਰੀ ਆਪਣੇ-ਆਪਣੇ ਨਗਰ ਨਿਗਮ ਖੇਤਰਾਂ ਵਿੱਚ ਮੀਟ ਦੀਆਂ ਦੁਕਾਨਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਇਨ੍ਹਾਂ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਕਰਨ ਵਾਲੇ ਜਾਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *