ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ ਬੂਟਿਆਂ ਦਾ ਸਾਡੇ ਜੀਵਨ ਵਿੱਚ ਅਹਿਮ ਰੋਲ ਹੈ, ਜਿੱਥੇ ਇਹ ਬੂਟੇ ਵੱਡੇ ਹੋ ਕੇ ਸਾਨੂੰ ਸਾਫ ਹਵਾ ਤੇ ਠੰਡੀ ਛਾਂ ਪ੍ਰਦਾਨ ਕਰਦੇ ਹਨ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਹਰਿਆਲੀ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।