ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ।ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ।ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।
Related Posts
ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ
- Admin
- 03/09/2024
- 0
ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ […]
ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ
- Admin
- 28/11/2024
- 0
ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ […]
NEET-UG ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਪੰਜ ਨੂੰ ਕੀਤਾ ਗ੍ਰਿਫਤਾਰ
- Admin
- 25/06/2024
- 0
ਕੇਂਦਰੀ ਜਾਂਚ ਬਿਊਰੋ (ਸੀਬੀਆਈ) (CBI) ਨੇ ਐਤਵਾਰ ਨੂੰ NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਅਤੇ ਜਾਂਚ ਲਈ ਆਪਣੀਆਂ ਟੀਮਾਂ […]