ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ 13 ਨਵੰਬਰ, 2024 ਨੂੰ ਵੱਡੇ ਪੱਧਰ ’ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ ਅਤੇ ਲੌਜਿਸਟਿਕ ਸਬੰਧੀ ਵੱਖ-ਵੱਖ ਮਸਲੇ ਵੀ ਹੋ ਸਕਦੇ ਹਨ, ਜਿਸ ਨਾਲ ਚੋਣਾਂ ਦੌਰਾਨ ਵੋਟਰਾਂ ਦੀ ਸ਼ਮੂਲੀਅਤ ਘੱਟ ਸਕਦੀ ਹੈ। ਇਸ ਲਈ ਕਮਿਸ਼ਨ ਨੇ ਇਨ੍ਹਾਂ ਕਾਰਨਾਂ ਅਤੇ ਸੰਭਾਵਨਾਵਾਂ ਨੂੰ ਵਿਚਾਰਦਿਆਂ ਜ਼ਿਮਨੀ ਚੋਣ ਦੀ ਤਾਰੀਖ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਪਰੋਕਤ ਚੋਣਾਂ ਦੇ ਸਬੰਧ ਵਿੱਚ ਵੋਟਾਂ ਦੀ ਗਿਣਤੀ ਕਰਨ ਦੀ ਮਿਤੀ 23.11.2024 (ਸ਼ਨੀਵਾਰ) ਅਤੇ ਚੋਣ ਮੁਕੰਮਲ ਹੋਣ ਦੀ ਮਿਤੀ 25.11.2024 (ਸੋਮਵਾਰ) ਹੈ।
Related Posts
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ
- Admin
- 10/09/2024
- 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ […]
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
- Admin
- 26/11/2024
- 0
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ […]
ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ
- Admin
- 17/09/2024
- 0
ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ […]