ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Related Posts
ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ
- Admin
- 13/07/2024
- 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]
ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
- Admin
- 15/08/2024
- 0
ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ […]
ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ
- Admin
- 09/12/2024
- 0
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ […]