ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿੱਚ ਏ.ਸੀ. ਬਲਾਕ, ਏ.ਸੀ. ਵੈਕਸੀਨੇਸ਼ਨ ਕਮਰਾ, ਟਰੇਨਿੰਗ ਹਾਲ ਵਿਚ ਜਰਨੇਟਰ ਸੈਟ, ਨਵੀ ਸੀਵਰ ਲਾਈਨ ਤੇ ਜਨਰਲ ਰੀਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੰਭ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਹੱਦ ‘ਤੇ ਪੈਂਦਾ ਹੋਣ ਕਾਰਨ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲਾ ਸਿਹਤ ਕੇਂਦਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਸੀ ਪ੍ਰੰਤੂ ਮੁੱਢਲਾ ਸਿਹਤ ਕੇਂਦਰ ਦੀ ਇਮਾਰਤ ਪੁਰਾਣੀ ਹੋਣ ਕਾਰਨ ਸਿਹਤ ਵਿਭਾਗ ਨੂੰ ਕੰਮ ਕਰਨ ਵਿੱਚ ਮੁਸ਼ਕਲਾਂ ਦਰਪੇਸ਼ ਆ ਰਹੀਆਂ ਸਨ ਜਿਸ ਨੂੰ ਹੱਲ ਕਰਦਿਆਂ ਇਹ ਨਵੀਨੀਕਰਨ ਕਾਰਜ ਆਰੰਭ ਕਰਵਾਇਆ ਗਿਆ ਹੈ।
Related Posts
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ
- Admin
- 11/08/2024
- 0
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ […]
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ: ਉੱਪ ਚੋਣ ਕਮਿਸ਼ਨਰ
- Admin
- 04/04/2024
- 0
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ […]
ਵਿਜੀਲੈਂਸ ਬਿਊਰੋ ਨੇ ਐਸਬੀਆਈ ਦੇ ਸਹਾਇਕ ਮੈਨੇਜਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
- Admin
- 17/07/2024
- 0
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) […]