ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ ‘ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ।
ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।