ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Related Posts
ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ
- Admin
- 06/08/2024
- 0
ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ […]
5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ
- Admin
- 11/09/2024
- 0
ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ […]
ਆਮ ਆਦਮੀ ਪਾਰਟੀ ਨੇ ਹਰਿਆਣਾ ‘ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
- Admin
- 19/07/2024
- 0
ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]