ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੇਵਾ ਕਾਲ ਦੇ ਕੰਮਾਂ ਨੂੰ ਯਾਦ ਕੀਤਾ ਗਿਆ।ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅਤੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਭਾਰਤ ਭੂਸ਼ਨ ਬਾਂਸਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤਯਾਬੀ ਦੀ ਦੁਆ ਕੀਤੀ। ਭਾਰਤ ਭੂਸ਼ਨ ਬਾਂਸਲ 1989 ਵਿੱਚ ਕਲਰਕ ਵੱਜੋਂ ਭਰਤੀ ਹੋਏ ਸਨ ਅਤੇ ਵੱਖ ਵੱਖ ਅਹੁਦਿਆਂ ਉੱਤੇ ਤਰੱਕੀ ਕਰਦੇ ਕਰਦੇ ਡਿਪਟੀ ਸੀਈਓ ਵੱਜੋਂ ਸੇਵਾ ਮੁਕਤ ਹੋਏ ਹਨ, ਜੋ ਕਿ ਵਿਭਾਗੀ ਤਰੱਕੀ ਦਾ ਸਭ ਤੋਂ ਉੱਚ ਅਹੁਦਾ ਹੈ। ਬਾਂਸਲ ਨੇ ਆਪਣੇ ਸੇਵਾ ਕਾਲ ਦੌਰਾਨ 7 ਵਿਧਾਨ ਸਭਾ ਚੋਣਾਂ, 10 ਲੋਕ ਸਭਾ ਚੋਣਾਂ, ਐਸਜੀਪੀਸੀ ਚੋਣਾਂ, ਰਾਸ਼ਟਰਪਤੀ ਚੋਣਾਂ ਅਤੇ ਬਾਰ ਕੌਂਸਲ ਚੋਣਾਂ ਕਰਵਾਉਣ ਤੋਂ ਇਲਾਵਾ ਕਈ ਜ਼ਿਮਨੀ ਚੋਣਾਂ ਕਰਵਾਈਆਂ ਹਨ। ਇਸ ਮੌਕੇ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।
Related Posts
ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- Admin
- 05/08/2024
- 0
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ […]
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
- Admin
- 18/09/2024
- 0
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ […]
ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
- Admin
- 25/11/2024
- 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ […]