Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ Posted on 06/03/202606/03/2026 by Admin ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Latest News ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ Admin 06/02/2026 0 *ਖੁਰਾਲਗੜ੍ਹ, 6 ਫਰਵਰੀ*:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ […]
Latest News News Press Releases Punjab State 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ Admin 02/07/2024 0 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ […]
Latest News ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ Admin 12/10/2025 0 ਚੰਡੀਗੜ੍ਹ, 12 ਅਕਤੂਬਰ 2025 ਪਟਿਆਲਾ ਦੇ ਉਦਯੋਗਿਕ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਅਤੇ ਭਰੋਸੇਮੰਦ ਕੰਪਨੀਆਂ ਵਿੱਚ […]