Amritsar Police ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ Posted on 06/03/202606/03/2026 by Admin ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Latest News ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ Admin 12/02/2025 0 ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ […]
Latest News ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ Admin 16/09/2024 0 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ […]
Latest News ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ Admin 10/06/2026 0 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ […]