ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨ-ਲਾਈਨ ਅਰਜੀਆਂ ਦੀ ਮੰਗ

ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਜਿਨ੍ਹਾਂ ਬੱਚਿਆਂ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੋਜੀ, ਵਾਤਾਵਰਣ, ਕਲਾ, ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ, ਉਹ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।  

ਡਿਪਟੀ ਕਮਿਸ਼ਨਰ, ਬਠਿੰਡਾ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਣੇ ਹਨ। ਅਜਿਹਾ ਕੋਈ ਵੀ ਬੱਚਾ ਜੋ 5 ਤੋਂ 18 ਸਾਲ ਤੱਕ ਜਿਹੜਾ ਭਾਰਤੀ ਨਾਗਰਿਕ  ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ। ਉਹ ਇਹ ਇਸ ਪੁਰਸਕਾਰ ਲਈ ਅਰਜੀ ਆਨਲਾਈਨ ਦੇ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨ ਲਾਈਨ ਅਰਜੀ ਸਿਰਫ 31 ਅਗਸਤ 2024 ਤੱਕ http://awards.gov.in ਉਪਰ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਕਮਰਾ ਨੰ 313 ਐਮ, ਦੂਜੀ ਮੰਜਿਲ, ਮਿੰਨੀ ਸਕੱਤਰੇਤ, ਬਠਿੰਡਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *