ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Related Posts
ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
- Admin
- 10/10/2024
- 0
ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ […]
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ
- Admin
- 16/12/2024
- 0
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ […]
ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ
- Admin
- 25/11/2024
- 0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ […]